ਬੈਲਜ਼ੀਅਮ 'ਚ ਭਗਤ ਰਵਿਦਾਸ ਪੁਰਬ 19 ਨੂੰ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਗਤ ਰਵਿਦਾਸ ਜੀ ਦੇ 613 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਬੈਲਜ਼ੀਅਮ ਦੀਆਂ ਸੰਗਤਾਂ ਵੱਲੋ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਸਾਹਿਬ ਲੀਅਜ਼ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ।
ਸੁੱਕਰਵਾਰ ਨੂੰ ਆਰੰਭ ਹੋਣ ਵਾਲੇ ਸ੍ਰੀ ਅਖੰਡ ਪਾਠ ਦੇ ਭੋਗ ਐਤਵਾਰ 19 ਫਰਬਰੀ ਨੂੰ ਪੈਣਗੇ । ਸਮਾਂਗਮ 'ਚ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਉੱਘੇ ਕੀਰਤਨੀਏ ਭਾਈ ਜਗਜੀਤ ਸਿੰਘ ਦਮਦਮੀ ਟਕਸਾਲ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ ।