ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਪਿਛਲੇ 53 ਦਿਨਾਂ 'ਤੋਂ ਗੁਰਦਵਾਰਾ ਲਖਨੌਰ ਸਾਹਿਬ ਵਿਖੇ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸੱਦੇ 'ਤੇ ਬੈਲਜ਼ੀਅਮ ਦੇ ਸਿੱਖਾਂ ਵੱਲੋਂ ਗੁਰਦਵਾਰਿਆਂ ਵਿੱਚ ਇਕੱਤਰ ਹੋ ਕੇ ਮੋਰਚੇ ਦੀ ਚੜ੍ਹਦੀ ਕਲਾ ਲਈ ਸਿਮਰਨ ਅਤੇ ਅਰਦਾਸ ਕੀਤੀ ਜਾਵੇਗੀ।
7 ਜਨਵਰੀ ਬੁੱਧਵਾਰ ਨੂੰ ਗੁਰਦਵਾਰਾ ਗੁਰੂ ਨਾਨਕ ਸਾਹਿਬ ਵਿਲਵੋਰਦੇ ਵਿਖੇ ਦੁਪਿਹਰੇ 1 'ਤੋਂ 3 ਵਜੇ ਤੱਕ ਅਤੇ ਗੁਰਦਵਾਰਾ ਸਾਹਿਬ ਮਾਤਾ ਸਾਹਿਬ ਕੌਰ ਗੈਂਟ ਵਿਖੇ ਸਾਂਮੀ 5 ਵਜੇ 'ਤੋਂ 7 ਵਜੇ ਤੱਕ ਅਰਦਾਸ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਦੀ ਹਿਮਾਇਤ ਲਈ ਅਗਲੀ ਰਣਨੀਤੀ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਾਧ ਸੰਗਤ ਨੂੰ ਸਮੇਂ ਸਿਰ ਪਹੁੰਚਣ ਲਈ ਬੇਨਤੀ ਕੀਤੀ ਗਈ ਹੈ।
