ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜ਼ੀਅਮ ਵੱਲੋਂ ਗੈਂਟ ਵਿਖੇ ਘੱਲੂਘਾਰਾ ਦਿਵਸ 14 ਜੂਨ ਨੂੰ

ਈਪਰ, ਬੈਲਜ਼ੀਅਮ (ਪ੍ਰਗਟ ਸਿੰਘ ਜੋਧਪੁਰੀ) ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜ਼ੀਅਮ ਵੱਲੋਂ ਸਥਾਨਕ ਸਿੱਖ ਸੰਗਤ ਦੇ ਸਹਿਯੋਗ ਨਾਲ ਜੂਨ 1984 ਦੇ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਇਕ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਕੌਂਸਲ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਭੂਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਅਗਲੇ ਸੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਐਤਵਾਰ 14 ਜੂਨ ਨੂੰ ਭੋਗ ਪੈਣਗੇ। ਭੋਗ ਉਪਰੰਤ ਭਾਈ ਗੁਰਦਿਆਲ ਸਿੰਘ ਲੱਖਪੁਰ ਹੋਰਾਂ ਦਾ ਢਾਡੀ ਜਥਾ ਸਿੱਖ ਇਤਿਹਾਸ ਗਾਇਨ ਕਰੇਗਾ ਅਤੇ ਯੂਰਪ ਭਰ Ḕਚੋਂ ਆਏ ਪੰਥਕ ਬੁਲਾਰੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਭਾਈ ਭੂਰਾ ਨੇ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੇਤ 38 ਹੋਰ ਗੁਰਧਾਮਾਂ ਤੇ ਕੀਤੇ ਗਏ ਹਮਲੇ ਸਮੇਂ ਕੋਹ-ਕੋਹ ਕੇ ਮਾਰੇ ਗਏ ਹਜ਼ਾਰਾਂ ਸ਼ਰਧਾਲੂਆਂ ਅਤੇ ਗੁਰਧਾਮਾਂ ਦੀ ਰੱਖਿਆਂ ਲਈ ਜੂਝਦੇ ਹੋਏ ਖੂਨ ਦਾ ਆਖਰੀ ਕਤਰਾ ਤੱਕ ਵਹਾ ਗਏ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ ਅਤੇ ਜਰਨਲ ਸੁਬੇਗ ਸਿੰਘ ਸਮੇਤ ਸਮੂਹ ਜੁਝਾਰੂਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਐਤਵਾਰ 14 ਜੂਨ ਨੂੰ ਗੁਰਦਵਾਰਾ ਸਾਹਿਬ ਗੈਂਟ ਵਿਖੇ ਜਰੂਰ ਪਹੁੰਚੋਂ।