ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ਕਬੱਡੀ ਫੈਡਰੇਸਨ ਦੇ ਉਪ ਪ੍ਰਧਾਨ ਅਤੇ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਸ: ਗੁਰਮੇਲ ਸਿੰਘ ਪਹਿਲਵਾਨ ਦੇ ਪੰਜਾਬ ਕੁਸ਼ਤੀ ਸੰਘ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਥੋ ਦੇ ਚੜ੍ਹਦੀ ਕਲਾ ਸਪੋਰਟਸ ਕਲੱਬ ਦੇ ਪ੍ਰਧਾਨ ਸੋਨੂੰ ਮੱਕੜ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ । ਪਹਿਲਵਾਨ ਦੇ ਨਜਦੀਕੀ ਦੋਸਤ ਸ੍ਰੀ ਸੋਨੂੰ ਮੱਕੜ ਨੇ ਜਾਰੀ ਬਿਆਨ 'ਚ ਕਿਹਾ ਕਿ ਉਹਨਾਂ ਦੀ ਨਿਯੁਕਤੀ ਨਾਲ ਕੁਸ਼ਤੀ ਜਗਤ ਨੂੰ ਹੋਰ ਉਤਸਾਹ ਮਿਲੇਗਾ ।