ਪਿੰਡ ਲਹਿਰਾ ਮੁਹੱਬਤ ਵਿਖੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਕੀਤਾ ਮਸ਼ਾਲ ਮਾਰਚ ਪਿੰਡ ਵਿਚ 27 ਮਾਰਚ ਨੂੰ ਹੋਣਗੇ ਇਨਕਾਲਬ

ਭੁੱਚੋ ਮੰਡੀ, 24 ਮਾਰਚ (ਬਲਵਿੰਦਰ ਸਿੰਘ ਸੇਠੀ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਪਿੰਡ ਲਹਿਰਾ ਮੁਹੱਬਤ ਵਿਖੇ ਸ਼ਹੀਦੇ-ਆਜ਼ਮ ਸ: ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਕੌਮੀ ਸ਼ਹੀਦਾਂ ਨੂੰ ਯਾਦ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਲਹਿਰਾ ਮੁਹੱਬਤ ਦੇ ਖੇਡ ਸਟੇਡੀਅਮ ਵਿਸ਼ੇ ਸ਼ਾਮ 6ਵਜੇ ਮਸ਼ਾਲ ਮਾਰਚ ਕੀਤਾ ਗਿਆ। ਇਸ ਮਸ਼ਾਲ ਮਾਰਚ ਵਿਚ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਜਥੇਬੰਦੀਆਂ ਦਾ ਇਕੱਠ ਹੋਇਆ। ਇਸ ਮਸ਼ਾਲ ਮਾਰਚ ਦੀ ਸ਼ੁਰੂਆਤ ਸਮੇਂ ਪਹਿਲਾਂ ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਕਨਵੀਨਰ ਜਗਜੀਤ ਸਿੰਘ ਨੇ ਸ਼ਹੀਦਾਂ ਵਲੋਂ ਦੇਸ਼ ਦੀ ਅਜ਼ਾਦੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਦੱਸਿਆ। ਇਸ ਮੌਕੇ ਤੇ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਮਾਰਚ 2012 ਨੂੰ ਸਵੇਰੇ 11 ਵਜੇ ਸਕੂਲ ਦੇ ਖੇਡ ਮੈਦਾਨ ਵਿਖੇ ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ਵਿਚ ਲੋਕ ਕਲਾ ਮੰਗ ਮੁੱਲਾਂਪੁਰ, ਲੋਕ ਸੰਗੀਤ ਮੰਡਲੀ ਜੀਦਾਂ ਵਲੋਂ ਇਨਕਲਾਬੀ ਡਰਾਮੇ ਖੇਡੇ ਜਾਣਗੇ। ਇਸ ਮੌਕੇ ਤੇ ਸ਼ਾਮਲ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਭਗਤ ਸਿੰਘ ਦੀ ਫੋਟੋ ਤੇ ਫੁੱਲ ਭੇਟ ਕਰਕੇ ਸ਼ਹੀਦ ਨੂੰ ਸ਼ਰਧਾਜਲੀ ਦਿੱਤੀ। ਇਸ ਮੌਕੇ ਬੁਲਾਰਿਆਂ ਵਿਚ ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਆਗੂ ਰਮੇਸ਼ ਕੁਮਾਰ ਤੇ ਜਗਦੀਸ਼ ਸਿੰਘ, ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਤਾ ਗਰੁੱਪ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਟਹਿਲ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਮੇਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਦਰਸ਼ਨ ਸਿੰਘ, ਗੁਰੂ ਹਰਗੋਬਿੰਦ ਸਿੰਘ ਥਰਮਲ ਪਲਾਂਟ ਦੀ ਇੰਪਲਾਈਜ਼ ਯੂਨੀਅਨ ਦੇ ਆਗੂ ਅੰਗਰੇਜ ਸਿੰਘ, ਮੰਗਾ ਸਿੰਘ, ਗੁਰੂ ਹਰਗੋਬਿੰਦ ਥਰਮਲ ਪਲਾਂਟ ਕਨਟਰੈਕਟ ਵਰਕਰ ਯੂਨੀਅਨ ਦੇ ਆਗੂ ਜਗਰੂਪ ਸਿੰਘ ਤੇ ਮੁਖਤਿਆਰ ਸਿੰਘ, ਟੈਕਨੀਕਸ ਸਰਵਿਸਜ਼ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸ਼੍ਰੋਮਣੀ ਅਕਾਲੀ ਦਲ ਸਰਕਲ ਨਥਾਣਾਂ ਦੇ ਜਥੇਦਾਰ ਸੁਖਪਾਲ ਸਿੰਘ ਸੁੱਖੀ ਅਤੇ ਲੋਕ ਭਲਾਈ ਮਜ਼ਦੂਰ ਮੁਲਾਜ਼ਮ ਦੇ ਆਗੂ ਮੁਖਤਿਆਰ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਕੌਮੀ ਸ਼ਹੀਦਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ। ਸਾਰੇ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਸਾਰਿਆਂ ਨੂੰ ਜੱਦੋ-ਜਹਿਦ ਕਰਨ ਦਾ ਸੱਦਾ ਦਿੱਤਾ। ਊਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ 65 ਸਾਲ ਵਿਚ ਭਾਰਤੀ ਹਾਕਮਾਂ ਨੇ ਸ਼ਹੀਦਾਂ ਦੇ ਮਕਸਦ ਨਾਲ ਧ੍ਰੋਹ ਕਮਾਇਆ ਹੈ। ਇਸ ਮੌਕੇ ਤੇ ਪਿੰਡ ਲਹਿਰਾ ਮੁਹੱਬਤ ਦੇ ਸਰਪੰਚ ਜਸਪਾਲ ਸਿੰਘ, ਸੁਖਪਾਲ ਸਿੰਘ ਸੁੱਖੀ ਤੋਂ ਇਲਾਵਾ ਪਿੰਡ ਦੇ ਭਾਰੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ। ਇਸ ਸ਼ਰਧਾਜਲੀ ਸਮਾਗਮ ਤੋਂ ਬਾਅਦ ਕਰੀਬ 7 ਵਜੇ ਪਿੰਡ ਵਿਚੋਂ ਦੀ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮਸ਼ਾਲ ਮਾਰਚ ਵਿਚ ਇੰਨਕਲਾਬ ਜਿੰਦਾਬਾਦ ਅਤੇ ਲੁਟੇਰਾ ਰਾਜਪ੍ਰਬੰਧ ਮੁਰਦਾਬਾਦ, ਸ਼ਹੀਦੋਂ ਤੁਹਾਡੀ ਸੋਚ ਤੇ ਪਹਿਰਾ ਦੇਵਾਂਗੇ ਠੋਕਕੇ ਦੇ ਨਾਹਰੇ ਲਾਏ ਗਏ। ਮਸ਼ਾਲ ਮਾਰਚ ਦੇ ਅੰਤ 'ਚ ਪਿੰਡ ਦੇ ਸਰਪੰਚ ਜਸਪਾਲ ਸਿੰਘ ਨੇ ਸਾਰੀਆਂ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।