ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਰਹਿੰਦੇ ਪੰਥਕ ਆਗੂ ਭਾਈ ਗੁਰਦਿਆਲ ਸਿੰਘ ਢਕਾਣਸੂ ਦੇ ਮਾਤਾ ਲਾਜ ਕੌਰ ਜੀ ਪਿਛਲੇ ਮਹੀਨੇ 16 ਜਨਵਰੀ ਨੂੰ ਅਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।
ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਇੱਕ ਸ਼ਰਧਾਜ਼ਲੀ ਸਮਾਗਮ ਪੰਥਕ ਜਥੇਬੰਦੀਆਂ ਦਲ ਖਾਲਸਾ ਅਤੇ ਬੱਬਰ ਖਾਲਸਾ ਵੱਲੋਂ ਗੁਰਦਵਾਰਾ ਸ੍ਰੀ ਗੁਰੂ ਨਾਨਕ ਸਾਹਿਬ ਵਿਲਵੋਰਦੇ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਭਾਈ ਜਗਮੋਹਣ ਸਿੰਘ ਮੰਡ ਅਤੇ ਭਾਈ ਹਰਵਿੰਦਰ ਸਿੰਘ ਭਤੇੜੀ ਨੇ ਸਮੂਹ ਸਿੱਖ ਸੰਗਤਾਂ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਪਹੁੰਚਣ ਦੀ ਬੇਨਤੀ ਕੀਤੀ ਹੈ। ਸ੍ਰੀ ਅਖੰਡ ਪਾਠ ਸਾਹਿਬ ਸੁੱਕਰਵਾਰ 19 ਫਰਬਰੀ ਨੂੰ ਪ੍ਰਕਾਸ਼ ਹੋਣਗੇ ਅਤੇ 21 ਫਰਬਰੀ ਨੂੰ ਭੋਗ ਪੈਣਗੇ।
