ਬੱਬਰ ਖਾਲਸਾ ਵੱਲੋਂ ਪੰਥਕ ਆਗੂਆਂ ਅਤੇ ਸੰਤ ਲੂਲੋਵਾਲ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੱਬਰ ਖਾਲਸਾ ਜਰਮਨੀ ਦੇ ਮੁੱਖ ਸੇਵਾਦਾਰ ਜਥੇਦਾਰ ਰੇਸ਼ਮ ਸਿੰਘ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਆਗੂਆਂ ਭਾਈ ਅਮਰਜੀਤ ਸਿੰਘ ਕਿਲ੍ਹਾ ਹਕੀਮਾਂ, ਸ ਜਸਵੰਤ ਸਿੰਘ ਮਾਂਨ, ਬਾਬਾ ਸੁਰਿੰਦਰ ਹਰੀ ਸਿੰਘ ਅਤੇ ਸੰਥ ਹਰਦੇਵ ਸਿੰਘ ਲੂਲੋ ਵਾਲਿਆਂ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਹੋਰਾਂ ਕਿਹਾ ਕਿ ਇਹਨਾਂ ਸਿੰਘਾਂ ਦੇ ਜਾਣ ਨਾਲ ਜਿਥੇ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਨੂੰ ਨਿਸ਼ਕਾਮ ਸੇਵਾ ਕਰਨ ਵਾਲੇ ਆਗੂਆਂ ਦਾ ਘਾਟਾ ਪਿਆ ਹੈ ਉੱਥੇ ਪੰਥ ਨੂੰ ਵੀ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਬੱਬਰ ਖਾਲਸਾ ਜਰਮਨੀ ਦੇ ਮੁੱਖੀ ਨੇ ਸੰਤ ਹਰਦੇਵ ਸਿੰਘ ਲੂਲੋ ਵਾਲਿਆਂ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਤਾਂ ਨੇ ਅਪਣੀ ਸਾਰੀ ਉਮਰ ਸਿੱਖੀ ਪ੍ਰਚਾਰ ਲਈ ਲਗਾ ਦਿੱਤੀ ਸੀ ਅਤੇ ਉਹ ਹੱਥੀ ਕਿਰਤ ਕਮਾਈ ਕਰਨ ਵਾਲੇ ਪ੍ਰਚਾਰਕ ਸਨ ਜਿਨ੍ਹਾਂ ਨੇ ਹਜਾਰਾਂ ਸੰਗਤਾਂ ਨੂੰ ਅਮ੍ਰਿਤ ਛਕਾ ਕੇ ਗੁਰੂ ਦੇ ਲੜ ਲਗਾਇਆ ਸੀ ਜਿਸ ਕਾਰਨ ਉਹਨਾਂ ਦਾ ਪਾਸਪੋਰਟ ਵੀ ਕੁੱਝ ਸਮੇਂ ਲਈ ਸਰਕਾਰ ਨੇ ਜਬਤ ਕਰ ਲਿਆ ਸੀ ਤਾਂਕਿ ਉਹ ਬਾਹਰ ਜਾ ਕੇ ਸਿੱਖੀ ਦਾ ਪ੍ਰਚਾਰ ਨਾਂ ਕਰ ਸਕਣ। ਅਖੀਰ ਵਿੱਚ ਜਥੇਦਾਰ ਹੋਰਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਅਸੀਂ ਇਹਨਾਂ ਸਖ਼ਸੀਅਤਾਂ ਦੇ ਪਰਿਵਾਰਾਂ ਦੇ ਨਾਲ ਹਾਂ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀਆਂ ਆਤਮਾਵਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ।
