Showing posts with label (ਹੱਡੀਂ ਹੰਢਾਏ ਦਰਦ). Show all posts
Showing posts with label (ਹੱਡੀਂ ਹੰਢਾਏ ਦਰਦ). Show all posts

ਸਾਡੀ ਵੀ ਕੋਈ ਮਾਂ ਹੁੰਦੀ ਸੀ......(ਕਿਸ਼ਤ 1)

ਸ਼ਿਵਚਰਨ ਜੱਗੀ ਕੁੱਸਾ
ਮਾਂ ਜ਼ਿੰਦਗੀ ਦਾ ਇਕ ਉਹ ਅਨਮੋਲ ਤੋਹਫ਼ਾ ਹੈ, ਜਿਹੜਾ ਇਨਸਾਨ ਨੂੰ ਜ਼ਿੰਦਗੀ ਵਿਚ ਸਿਰਫ਼ ਇਕ ਵਾਰ ਹੀ ਨਸੀਬ ਹੁੰਦਾ ਹੈ। ਕੁਦਰਤ ਦੀ ਮਹਿਮਾਂ ਅਪਰ-ਅਪਾਰ ਹੈ। ਜਿੱਥੇ ਅੰਡਜ, ਜੇਰਜ, ਸੇਤਜ ਦੀ ਚਰਚਾ ਹੈ, ਉਥੇ ਮਾਂ ਦਾ ਰਿਸ਼ਤਾ ਅਟੁੱਟ ਹੈ, ਅਭੁਰ ਹੈ, ਅਖੁਰ ਹੈ ਅਤੇ ਪਰਬਤ ਵਾਂਗ ਸਥਿਰ ਹੈ। ਪਰ ਜਦ ਮਾਂ ਦਾ ਰਿਸ਼ਤਾ ਟੁੱਟਦਾ, ਖੁਰਦਾ ਜਾਂ ਭੁਰਦਾ ਹੈ ਤਾਂ ਉਥੇ ਬੰਜਰ ਉਜਾੜਾਂ ਵਰਗੀ ਸਥਿਤੀ ਹੁੰਦੀ ਹੈ। ਜਿਵੇਂ ਛਾਂ ਰੁੱਖ ਤੋਂ ਜੁਦਾ ਨਹੀਂ ਹੋ ਸਕਦੀ, ਰੁੱਖ ਛਾਂ ਤੋਂ ਨਹੀਂ। ਉਸ ਤਰ੍ਹਾਂ ਹੀ ਪੁੱਤ-ਮਾਂ ਅਤੇ ਮਾਂ-ਪੁੱਤ ਦਾ ਰਿਸ਼ਤਾ ਵੱਖ ਨਹੀਂ ਹੋ ਸਕਦਾ। ਮਾਂ ਦਾ ਰਿਸ਼ਤਾ ਨਿਰਲੇਪ, ਨਿਰਛਲ, ਨਿਰਕਪਟ, ਨਿਰਾਕਾਰ ਅਤੇ ਸੁਖਦਾਈ ਹੈ।
ਮਾਂ ਦਾ ਨਾਂ ਸੁਣ ਕੇ ਹੀ ਪ੍ਰਵਾਸ ਭੋਗਦੇ ਪ੍ਰਵਾਸੀ ਦੇ ਦਿਲੋਂ ਵਿਛੋੜੇ ਦੀ ਐਸੀ ਹੂਕ ਨਿਕਲਦੀ ਹੈ ਕਿ